ਕਾਂਗਰਸੀ ਵਿਧਾਇਕ ਦੇ ਕਰੀਬੀ ਅਤੇ ਹੋਰ ਕਈ ਕਾਂਗਰਸੀ ਆਗੂ ਆਪ 'ਚ ਸ਼ਾਮਿਲ

Sunday, 28 Feb, 8.10 pm

... ਖੇਤਰ ਵਿੱਚ 'ਆਪ' ਦੀ ਜ਼ਬਰਦਸਤ ਪ੍ਰਤੀਕਿਰਿਆ ਨੂੰ ਵੇਖਦੇ ਹੋਏ ਆਏ ਦਿਨ ਪੰਜਾਬ ਹਿਤੈਸ਼ੀ ਲੋਕ ਹੋ ਰਹੇ ਹਨ 'ਆਪ' 'ਚ ਸ਼ਾਮਲ- ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 28 ਫਰਵਰੀ 2021 - ਆਮ ਆਦਮੀ ਪਾਰਟੀ ਦੀ ਜ਼ਬਰਦਸਤ ਪ੍ਰਤੀਕਿਰਿਆ ਨੂੰ ਵੇਖਦੇ ਹੋਏ ਪੰਜਾਬ ਹਿਤੈਸ਼ੀ ਲੋਕ ਪਾਰਟੀ ਵਿੱਚ ਰੋਜ਼ਾਨਾ ਸ਼ਾਮਲ ਹੋ ਰਹੇ ਹਨ। ਸ਼ੁੱਕਰਵਾਰ ਨੂੰ ਪੰਜਾਬ ਵਿੱਚ 'ਆਪ' ਨੂੰ ਉਸ ਸਮੇਂ ਮਜ਼ਬੂਤੀ ਮਿਲੀ ਜਦੋਂ ਅਜਨਾਲਾ ਦੇ ਕਾਂਗਰਸੀ ਵਿਧਾਇਕ ਦੇ ਬੇਹੱਦ ਕਰੀਬੀ ਆਗੂ ਸੋਨੂੰ ਜਾਫ਼ਰ, ਫ਼ਾਜ਼ਿਲਕਾ ਦੇ ਕਾਂਗਰਸੀ ਆਗੂ ਅਮਨਦੀਪ ਗੋਲਡੀ ਮੁਸਾਫ਼ਰ ਅਤੇ ਅੰਗਰੇਜ਼ ਸਿੰਘ ਬਰਾੜ 'ਆਪ' ਵਿੱਚ ਸ਼ਾਮਲ ਹੋ ਗਏ। ਸੋਨੂੰ ਜਾਫ਼ਰ ਅਤੇ ਹੋਰ ਆਗੂਆਂ ਨੂੰ 'ਆਪ' ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਨੇ ਪਾਰਟੀ ਵਿੱਚ ਰਸਮੀ ਤੌਰ 'ਤੇ ਸ਼ਾਮਲ ਕਰਵਾਇਆ।